ਸਿੱਧੂ ਨੂੰ ਮਿਲੀ ਸਜ਼ਾ, ਪੀੜਤ ਪਰਿਵਾਰ ਨੂੰ ਮਿਲਿਆ ਇਨਸਾਫ: ਸੁਖਬੀਰ ਬਾਦਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਇਕ ਪੁਰਾਣੇ ਕੇਸ 'ਚ ਇਕ ਸਾਲ ਦੀ ਕੈਦ ਹੋਈ, ਜਿਸ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੀਡ਼ਤ ਪਰਿਵਾਰ ਲੰਮੇਂ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਦੇ ਮਾਮਲੇ ’ਚ ਇਨਸਾਫ ਦੀ ਉਡੀਕ ਕਰ ਰਿਹਾ ਸੀ।

ਸੁਖਬੀਰ ਨੇ ਕਿਹਾ ਕਿ ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਪਹਿਲਾਂ ਹੀ ਚਰਚਾ ਸੀ। ਕੀ ਉਨ੍ਹਾਂ ਦਾ ਭਤੀਜਾ ਜੋ ਸੁਨੀਲ ਜਾਖੜ ਨੂੰ ਆਪਣਾ ਸਿਆਸੀ ਗੁਰੂ ਮੰਨਦਾ ਹੈ 'ਤੇ ਕਾਂਗਰਸ ਪਾਰਟੀ ਦਾ ਵਿਧਾਇਕ ਵੀ ਹੈ, ਕੀ ਹੁਣ ਉਹ ਭਾਜਪਾ ’ਚ ਸ਼ਾਮਲ ਹੋਵੇਗਾ?