ਆਕਲੈਂਡ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਹੋਇਆ ਗ੍ਰਿਫਤਾਰ

by

ਮੀਡੀਆ ਡੈਸਕ — ਆਪਣੇ ਹਿੱਟ ਗੀਤ ਅਤੇ ਰਿਪਲਾਈਸ ਕਾਰਨ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕੋਈ ਨਾ ਕੋਈ ਵੀਡੀਓਜ਼ ਆਏ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਹਾਲ ਹੀ 'ਚ ਨਿਊਜ਼ੀਲੈਂਡ 'ਚ ਲਾਈਵ ਸ਼ੋਅ ਕਰ ਰਹੇ ਹਨ। ਇਥੋਂ ਦੇ ਹੀ ਇਕ ਸ਼ੋਅ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸਿੱਧੂ ਮੂਸੇਵਾਲਾ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।


Link For Video

ਦਰਅਸਲ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਸ਼ੋਅ 'ਚ ਐਂਟਰੀ ਦੀ ਹੈ, ਜਿਸ ਤਰ੍ਹਾਂ ਸਿੱਧੂ ਮੂਸੇਵਾਲਾ ਨੇ ਮੈਲਬੋਰਨ 'ਚ ਪਹਿਲਾ ਹੈਲੀਕਾਪਟਰ ਤੇ ਫਿਰ ਟੈਂਕ ਰਾਹੀਂ ਸ਼ੋਅ 'ਚ ਐਂਟਰੀ ਕੀਤੀ। ਠੀਕ ਉਸੇ ਤਰ੍ਹਾਂ ਇਹ ਵੀਡੀਓ ਵੀ ਸਿੱਧੂ ਮੂਸੇਵਾਲਾ ਦੀ ਖਾਸ ਐਂਟਰੀ ਦਾ ਹੀ ਹਿੱਸਾ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਇਹ ਕਹਿ ਕੇ ਵਾਇਰਲ ਕੀਤਾ ਜਾ ਰਿਹਾ ਕਿ ਸਿੱਧੂ ਮੂਸੇਵਾਲਾ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਲਾਈਵ ਸ਼ੋਅ 'ਚ ਵੱਖਰੀ ਤਰੀਕੇ ਨਾਲ ਕੀਤੀ ਗਈ ਐਂਟਰੀ ਦੀ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..