ਵਿਧਾਨ ਸਭਾ ‘ਚ ਗੂੰਜਿਆਂ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਮਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦਾ ਅੱਜ ਚੋਥਾ ਦਿਨ ਹੈ। ਇਸ ਦੌਰਾਨ ਕਾਂਗਰਸ ਤੇ ਆਪ ਪਾਰਟੀ ਵਿਚਾਲੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਵਿਧਾਨ ਸਭਾ 'ਚ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਮਲਾ ਵੀ ਗੂੰਜਿਆਂ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਸਦਨ 'ਚੋ ਵਾਕਆਉਟ ਕਰ ਦਿੱਤਾ ਗਿਆ। ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਦੇ ਕਤਲ ਦੀਆਂ ਸਾਜਿਸ਼ਾਂ ਰਚਣ ਵਾਲੇ ਹਾਲੇ ਬਾਹਰ ਹਨ। ਉਨ੍ਹਾਂ ਨੇ ਕਿਹਾ ਸਿੱਧੂ ਦਾ ਪਰਿਵਾਰ ਇਨਸਾਫ਼ ਦੀ ਲਗਾਤਾਰ ਮੰਗ ਕਰ ਰਿਹਾ ਹੈ । ਪਰਿਵਾਰ ਵੀ ਸਰਕਾਰ ਦੀ ਕੀਤੀ ਜਾਂਚ ਤੋਂ ਨਿਰਾਸ਼ ਹੋਇਆ ਪਿਆ ਹੈ। ਸਦਨ ਨੇ ਬਾਹਰ ਕਾਂਗਰਸ ਆਗੂਆਂ ਵਲੋਂ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

More News

NRI Post
..
NRI Post
..
NRI Post
..