ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਦਾਲਤ ‘ਚ ਹੋਈ ਪੇਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀ. ਐਸ.ਐਫ ਦੇ ਜਵਾਨਾਂ ਉਪਰ ਪਾਕਿਸਤਾਨ ਵਲੋਂ ਫਾਇਰਿੰਗ ਹੋਈ ਸੀ 'ਤੇ ਇਸ ਘਟਨਾ ਵਿੱਚ ਇਕ ਬੀ. ਐਸ. ਐਫ ਦਾ ਜਵਾਨ ਜਖ਼ਮੀ ਹੋ ਗਿਆ ਸੀ।

ਇਸ ਮਾਮਲੇ 'ਚ ਪੁਲਿਸ ਨੇ ਉਸ ਸਮੇ 53 ਕਿੱਲੋ ਦੇ ਕਰੀਬ ਹੈਰੋਇਨ ਤੇ 2 ਪਿਸਟਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ, ਪੁਲਿਸ ਵਲੋਂ ਲਗਾਤਾਰ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਸੀ।

ਦੱਸ ਦਈਏ ਕਿ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਲਾਨੌਰ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ 'ਤੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਦੇ ਕਹਿਣ ਤੇ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 4 ਦਿਨ ਦੀ ਰਿਮਾਂਡ ਤੇ ਫ਼ਿਰ ਭੇਜ ਦਿੱਤਾ ਹੈ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂ ਵੀ ਨਾਮਜ਼ਦ ਕੀਤਾ ਗਿਆ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਕੋਲੋਂ ਵੀ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੀ।

ਸੂਤਰਾਂ ਵਲੋਂ ਦੱਸਿਆ ਜਾ ਰਿਹਾ ਸੀ ਕਿ ਜੱਗੂ ਭਗਵਾਨਪੁਰੀਆ ਨੇ ਸਿੱਧੂ ਨੂੰ ਮਾਰਨ ਵਲੋਂ ਹਥਿਆਰ ਮੁਹਈਆ ਕਰਵਾਏ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਦੇ ਅੰਮ੍ਰਿਤਸਰ ਵਿਖੇ ਦੋ ਸ਼ਾਰਪ ਸ਼ੂਟਰਾ ਦਾ ਐਨਕਾਊਂਟਰ ਕੀਤਾ ਸੀ। ਕੱਲ ਪੁਲਿਸ ਨੇ ਆਖ਼ਰੀ ਸ਼ੂਟਰ ਦੀਪਕ ਮੁੰਡੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੀਪਕ ਮੁੰਡੀ ਕੋਲੋਂ ਵੱਡੇ ਖ਼ੁਲਾਸੇ ਹੋ ਸਕਦੇ ਹਨ।