Sidhu Moosewala Murder Case : ਪ੍ਰਿਯਵਰਤ ਫੌਜੀ, ਕਸ਼ਿਸ਼ ਤੇ ਦੀਪਕ ਦਾ 29 ਜੁਲਾਈ ਤੱਕ ਰਿਮਾਂਡ ਹਾਸਲ

by jaskamal

ਨਿਊਜ਼ ਡੈਸਕ : Sidhu Moosewala Murder Case 'ਚ ਆਲਟੋ ਕਾਰ ਖੋਹਣ ਦੇ ਮੁਕੱਦਮੇ 'ਚ ਮਾਨਸਾ ਪੁਲਿਸ ਵੱਲੋਂ ਪ੍ਰਿਯਵਰਤ ਫੌਜੀ, ਕਸ਼ਿਸ਼ ਤੇ ਦੀਪਕ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਕਤ ਮੁਲਜ਼ਮਾਂ ਨੂੰ 29 ਜੁਲਾਈ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ ਆਲਟੋ ਕਾਰ ਖੋਹਣ ਦੇ ਮਾਮਲੇ ਦੇ ਨਾਲ-ਨਾਲ ਦੀਪਕ ਮੁੰਡੀ ਬਾਰੇ ਵੀ ਇਨ੍ਹਾਂ ਤਿੰਨਾਂ ਤੋਂ ਪੁੱਛਗਿਛ ਕਰੇਗੀ।

ਦਿੱਲੀ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ 'ਚ ਬੰਦ ਕਰ ਦਿੱਤਾ ਸੀ, ਜਿਥੇ ਉਨ੍ਹਾਂ ਨੂੰ ਪਹਿਲੇ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਫਿਰ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਲੈ ਕੇ ਪੁਲਿਸ ਪੰਜਾਬ ਲੈ ਆਈ। ਫੌਜੀ ਤੇ ਕਸ਼ਿਸ਼ ਹਰਿਆਣਾ ਦੇ ਰਹਿਣ ਵਾਲੇ ਹਨ। ਕੇਸ਼ਵ ਬਠਿੰਡਾ ਦਾ ਰਹਿਣ ਵਾਲਾ ਹੈ।

More News

NRI Post
..
NRI Post
..
NRI Post
..