ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ

by jagjeetkaur

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਯਾਨੀ 29 ਮਈ ਨੂੰ ਕਰੀਬ ਦੋ ਸਾਲ ਹੋ ਗਏ ਹਨ। ਅੱਜ ਦੇ ਦਿਨ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਚਰਨ ਕੌਰ ਨੇ ਉਸ ਕਾਲੇ ਦੌਰ ਨੂੰ ਚੇਤੇ ਕਰਦਿਆਂ ਲਿਖਿਆ ,”ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ। ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ। ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ, ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ। ਬੇਟਾ ਮੈਂ ਤੇ ਤੁਹਾਡੇ ਬਾਪੂ ਜੀ, ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ। ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ। ਅੱਜ ਦਾ ਦਿਨ ਬੜਾ ਔਖਾ ਪੁੱਤ।