ਪੱਤਰ ਪ੍ਰੇਰਕ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਪੇਸ਼ੀ ਦੌਰਾਨ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੁਦ ਅਦਾਲਤ ਵਿੱਚ ਜੱਜ ਸਾਹਮਣੇ ਪੇਸ਼ ਹੋਏ ਅਤੇ ਉਹਨਾਂ ਨੇ ਹੱਥ ਜੋੜ ਕੇ ਅਪੀਲ ਕੀਤੀ ਕਿ ਬਹੁਤ ਲੰਮਾ ਸਮਾਂ ਹੋ ਗਿਆ ਹੈ। ਹੁਣ ਇਨਸਾਫ ਮਿਲਣਾ ਚਾਹੀਦਾ ਹੈ।
ਅਦਾਲਤ ਨੇ ਵੀ ਅੱਗੋਂ ਉਹਨਾਂ ਨੂੰ ਇਨਸਾਫ ਦੇਣ ਦਾ ਭਰੋਸਾ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਆਸਵੰਦ ਹਾਂ। ਇਸ ਵਾਰ ਜ਼ਿਆਦਾ ਉਮੀਦ ਸੀ ਕਿ ਸ਼ਾਇਦ ਉਹਨਾਂ ਨੂੰ ਨਿੱਜੀ ਤੌਰ ਉੱਤੇ ਪੇਸ਼ ਕੀਤਾ ਜਾਵੇਗਾ, ਪਰ ਇਸ ਵਾਰ ਵੀ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਨਹੀਂ ਕੀਤਾ ਗਿਆ।



