ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਾਵੁਕ ਹੋ ਕਿਹਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਨੇ ਮਾਪਿਆਂ ਵਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਸ ਦੀ ਸਿਹਤ ਤੇ ਪਰਿਵਾਰਕ ਹਾਲਾਤ, ਉਸ ਦਾ ਸਾਥ ਨਹੀਂ ਦਿੰਦੇ ਹਨ। ਜਿਸ ਕਾਰਨ ਉਹ ਆਮ ਤੋਰ 'ਤੇ ਕਿਸੇ ਵੀ ਪ੍ਰੋਗਰਾਮ 'ਚ ਸ਼ਾਮਲ ਨਹੀਂ ਹੁੰਦੇ । ਬਲਕੌਰ ਸਿੰਘ ਨੇ ਕਿਹਾ ਚੁੱਪ ਬੇਵਜ੍ਹਾ ਨਹੀਂ ਹੁੰਦੀ ਕੁਝ ਦਰਦ ਆਵਾਜ ਨੂੰ ਖੋਹ ਲੈਂਦੇ ਹਨ । ਪੁਲਿਸ ਵਲੋਂ ਹਾਲੇ ਮੇਰੇ ਪੁੱਤ ਦੇ ਕਾਤਲਾਂ ਨੂੰ ਕਾਬੂ ਨਹੀਂ ਕੀਤਾ ਜਾ ਸਕਾ। ਜਿਨ੍ਹਾਂ ਲੋਕਾਂ ਨੇ ਉਸ ਦਾ ਕਤਲ ਕੀਤਾ ,ਉਹ ਭਾੜੇ ਦੇ ਲੋਕ ਸੀ ਪਰ ਅਸਲ ਕਾਤਲ ਕੋਈ ਹੋਰ ਹਨ,ਜਿਨ੍ਹਾਂ ਨੂੰ ਲੱਭਣ ਦੀ ਲੋੜ ਹੈ।

ਬਲਕੌਰ ਸਿੰਘ ਨੇ ਕਿਹਾ ਪੁੱਤਰ ਨੂੰ ਗੁਆਉਣ ਦਾ ਦਰਦ ਉਹ ਪਿਤਾ ਹੀ ਜਾਂਦਾ ,ਜਿਸ ਨੇ ਜਵਾਨ ਪੁੱਤ ਗੁਆ ਦਿੱਤਾ ਹੋਵੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ । ਸਿੱਧੂ ਦੇ ਮਾਪਿਆਂ ਨੇ ਕਿਹਾ ਸਿੱਧੂ ਦੀ ਮੌਤ ਨੂੰ 9 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਪ੍ਰਸ਼ਾਸਨ ਵਲੋਂ ਕੀਤੀ ਕਾਰਵਾਈ ਤੋਂ ਅਸੀਂ ਸੰਤੁਸ਼ਟ ਨਹੀ ਹਾਂ ।