ਦੀਪਕ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਨੇ ਭਗੌੜੇ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਨੂੰ ਵੀ ਆਉਣ ਵਾਲੇ ਸਮੇ 'ਚ ਗੋਲੀ ਮਾਰ ਦੇਣਗੇ ਕਿਉਕਿ ਮੈ ਸਭ ਤੋਂ ਜ਼ਿਆਦਾ ਲਾਰੈਂਸ ਦੀ ਅੱਖਾਂ 'ਚ ਰੜਕਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੱਥਾ ਟੇਕਣ ਨਾਲ ਕੋਈ ਇਨਸਾਫ ਨਹੀਂ ਮਿਲਣਾ ਹੈ। ਇਨਸਾਫ ਲਈ ਲੜਾਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਤੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਬੀਤੀ ਦਿਨੀ ਪੁਲਿਸ ਨੇ ਆਖ਼ਿਰੀ ਦੋਸ਼ੀ ਦੀਪਕ ਮੁੰਡੀ ਨੂੰ ਭਾਰਤ ਨੇਪਾਲ ਦੀ ਸਰਹੱਦ ਤੋਂ 2 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਹੈ ।