ਸਿੱਧੂ ਮੂਸੇਵਾਲਾ ਦੇ ਪਿਤਾ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਕਈ ਗੈਂਗਸਟਰਾਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਅੱਜ ਪਿੰਡ ਮੂਸਾ ਸਿੱਧੂ ਦੇ ਪ੍ਰਸ਼ੰਸ਼ਕ ਉਸ ਦੇ ਮਾਤਾ ਪਿਤਾ ਨੂੰ ਮਿਲਣਾ ਆਏ ਹਨ। ਇਸ ਮੌਕੇ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਬੇਸ਼ੱਕ ਅੱਜ ਉਨ੍ਹਾਂ ਦਾ ਪੁੱਤ ਹੈ ਨਹੀਂ ਇਸ ਦੁਨੀਆਂ ਵਿੱਚ ਪਰ ਉਨ੍ਹਾਂ ਨੂੰ ਹਮੇਸ਼ਾ ਆਪਣੇ ਪੁੱਤ ਤੇ ਮਾਨ ਰਹੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਸਿੱਧੂ ਨੂੰ ਲੋਕ ਜਕੁਮੈਂਟ ਕਰਦੇ ਹਨ। ਜਿਸ ਦਾ ਜਵਾਬ ਸਿੱਧੂ ਅੱਜ ਵੀ ਆਪਣੇ ਗੀਤਾਂ ਵਿੱਚ ਦਿੰਦਾ ਹੈ। ਉਸ ਦੀ ਕਦੇ ਵੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਫਿਰ ਵੀ ਉਸ ਦਾ ਕਤਲ ਕਰ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ 90 ਦਿਨਾਂ ਦਾ ਸਮਾਂ ਦਿੱਤਾ ਸੀ ਜੋ ਕਿ ਖਤਮ ਹੋ ਗਿਆ ਹੈ। ਹੁਣ ਤੱਕ ਸਰਕਾਰ ਸਾਡੇ ਪੁੱਤ ਦੇ ਕਾਤਲਾਂ ਨੂੰ ਸਾਹਮਣੇ ਨਹੀਂ ਲੈ ਕੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਕਾਤਲਾਂ ਨੂੰ ਭਾਰੀ ਸੁਰੱਖਿਆ ਦਿੱਤੀ ਜਾਂਦੀ ਹੈ। ਇਨ੍ਹਾਂ ਹੀ ਨਹੀ ਕਾਤਲਾਂ ਨੂੰ ਬਖਤਰਬੰਦ ਗੱਡੀਆਂ ਵਿੱਚ ਲਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹੈ ਕਿ ਜਿਨ੍ਹਾਂ ਨੇ ਸਾਡੇ ਪੁੱਤ ਸਿੱਧੂ ਦਾ ਕਤਲ ਕੀਤਾ ਹੈ। ਉਨ੍ਹਾਂ ਕਾਤਲਾਂ ਨੂੰ ਕਾਬੂ ਕੀਤਾ ਜਾਵੇ ਤੇ ਸਾਨੂੰ ਇਨਸਾਫ ਦਿੱਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕੁਝ ਵੀ ਨਹੀਂ ਕਰ ਰਹੀ ਹੈ ਤੇ ਦੋਸ਼ੀ ਵਿਦੇਸ਼ਾ ਵਿੱਚ ਭੱਜ ਰਹੇ ਹਨ। ਪੰਜਾਬ ਸਰਕਾਰ ਹੱਥ ਤੇ ਹੱਥ ਰੱਖ ਕੇ ਬੈਠੀ ਹੋਈ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕੀ ਚੋਣਾਂ ਦੌਰਾਨ ਜਦੋ ਸਿੱਧੂ ਦੀ ਸੁਰੱਖਿਆ ਵਾਪਸ ਲਈ ਗਈ ਸੀ ਤਾਂ ਸਿੱਧੂ ਨੇ ਉਸ ਵੇਲੇ 92 ਵਿਧਾਇਕ ਸਿੱਧੂ ਦੇ ਖਿਲਾਫ ਬੋਲਦੇ ਸੀ ਪਰ ਜਦੋ ਉਸ ਦੀ ਸੁਰਖਿਆ ਘੱਟ ਹੋ ਗਈ ਤਾਂ ਬੋਲਣ ਲਈ ਕੋਈ ਵੀ ਅਗੇ ਨਹੀਂ ਆਇਆ । ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਚਾਹੁਣ ਵਾਲੇ ਕੈਂਡਲ ਮਾਰਚ ਕਢਣ । ਉਨ੍ਹਾਂ ਨੇ ਕਿਹਾ ਕਿ ਮੇਰੇ ਪੁੱਤ ਸਿੱਧੂ ਨੂੰ ਇਨਸਾਫ ਦਵਾਉਣ ਲਈ ਜੇਕਰ ਸੜਕਾਂ ਤੇ ਬੈਠਣਾ ਪਿਆ ਤਾਂ ਉਹ ਬੈਠਗੇ।