ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ, ਪੰਡਾਲ ‘ਚ ਰੱਖਿਆ ਜਾਵੇਗਾ ਬੁੱਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਮਾਨਸਾ ਦੀ ਦਾਣਾ ਮੰਡੀ 'ਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਫਿਰ ਤੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੈਨਸ ਨੂੰ ਆਉਂਦੀ ਅਪੀਲ ਕੀਤੀ ਸੀ। ਇਸ ਦੌਰਾਨ ਪੁਲਿਸ ਵਲੋਂ ਮਾਨਸਾ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬੀਤੀ ਦਿਨੀਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਫੈਨਸ ਵਿੱਚ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ।

ਸਿੱਧੂ ਦੇ ਪਿਤਾ ਨੇ ਕਿਹਾ ਕਿ ਸਿੱਧੂ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਦੀ ਬਰਸੀ 29 ਮਈ ਦੀ ਥਾਂ ਤੇ 19 ਮਾਰਚ ਨੂੰ ਮਨਾਈ ਜਾਵੇਗੀ । ਉਨ੍ਹਾਂ ਨੇ ਗਰਮੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਦੱਸ ਦਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ,ਜਿਸ ਦੀ ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋ ਲਈ ਗਈ ਸੀ ।