ਸਿੱਧੂ ਕਤਲ ਮਾਮਲਾ: ਗੈਂਗਸਟਰ ਸਚਿਨ ਨੇ ਹਥਿਆਰ ਸਮੱਗਲਿੰਗ ਨੂੰ ਲੈ ਕੀਤੇ ਵੱਡੇ ਖ਼ੁਲਾਸੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫ਼ਤਾਰ ਗੈਂਗਸਟਰ ਸਚਿਨ ਬਿਸ਼ਨੋਈ ਨੇ ਹਥਿਆਰ ਸਮੱਗਲਿੰਗ ਨੂੰ ਲੈ ਕੇ ਕਈ ਵੱਡੇ ਖ਼ੁਲਾਸੇ ਕੀਤੇ ਹਨ। ਦੱਸਿਆ ਜਾ ਰਿਹਾ ਮੂਸੇਵਾਲਾ ਦੇ ਕਤਲ 'ਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਨੂੰ ਇੱਕ ਕੌਮਾਂਤਰੀ ਗੈਂਗ ਤੋਂ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੁਰਗਿਆਂ ਨੇ ਲਿਆ ਸੀ। ਹੁਣ ਸਪੈਸ਼ਲ ਸੈੱਲ ਵਲੋਂ ਇਸ ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਵਲੋਂ 3 ਸਮੱਗਲਰਾਂ ਨੂੰ ਦਿੱਲੀ 'ਚ ਗ੍ਰਿਫ਼ਤਾਰ ਕੀਤਾ ਗਿਆ, ਜੋ ਭਾਰਤ ,ਪਾਕਿਸਤਾਨ ਸਮੇਤ ਕਈ ਮੁਲਕਾਂ 'ਚ ਹਥਿਆਰ ਸਪਲਾਈ ਕਰਦੇ ਹਨ। ਦੋਸ਼ੀਆਂ ਦੀ ਪਛਾਣ ਮੁਹੰਮਦ ਓਵੈਸ , ਮੁਹੰਮਦ ਅਫਰੋਜ਼ ਤੇ ਮੁਹੰਮਦ ਅਦਨਾਨ ਦੇ ਰੂਪ 'ਚ ਹੋਈ ਹੈ ।

ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਸੀ। ਇਸ ਦੌਰਾਨ ਪੁਲਿਸ ਵਲੋਂ ਕੀਤੀ ਪੁੱਛਗਿੱਛ ਸਚਿਨ ਨੇ ਕਈ ਵੱਡੇ ਖ਼ੁਲਾਸੇ ਕੀਤੇ। ਸਚਿਨ ਨੇ ਪੁੱਛਗਿੱਛ 'ਚ ਦੱਸਿਆ ਕਿ ਸਿੱਧੂ ਦੇ ਕਤਲ ਦੀ ਸਾਜਿਸ਼ ਦੁਬਈ 'ਚ ਰਚੀ ਗਈ ਸੀ ,ਉਥੋਂ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸੰਪਰਕ 'ਚ ਸੀ । ਦੋਸ਼ੀ ਸਚਿਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਦੇ ਕਹਿਣ 'ਤੇ ਕੀਤਾ ਗਿਆ ਸੀ। ਉਸ ਦੀ ਦੁਬਈ 'ਚ ਗੈਂਗਸਟਰ ਵਿਕਰਮ ਬਰਾੜ ਨਾਲ ਮੁਲਾਕਾਤ ਹੋਈ ਸੀ। ਸਿੱਧੂ ਦੇ ਕਤਲ ਤੋਂ ਬਾਅਦ ਗੋਲਡੀ ਨੇ ਮੈਨੂੰ ਕਿਹਾ ਕਿ ਉਸ ਦਾ ਪਾਸਪੋਰਟ ਬਲੈਕ ਲਿਸਟ ਹੋ ਚੁੱਕਾ ਹੈ, ਇਸ ਕਰਕੇ ਉਹ ਦੁਬਈ ਤੋਂ ਅਜ਼ਰਬੈਜਾਨ ਚਲਾ ਜਾਵੇ। ਫਿਲਹਾਲ ਦਿੱਲੀ ਪੁਲਿਸ ਵਲੋਂ ਇਸ ਮਾਮਲੇ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ।