SYL ਗੀਤ ਲੀਕ ਹੋਣ ਤੋਂ ਬਾਅਦ ਸਿੱਧੂ ਮੂਸੇ ਵਾਲਾ ਦੇ ਪਿਤਾ ਦਾ ਵੱਡਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ‘ਐੱਸ. ਵਾਈ. ਐੱਲ.’ ਗੀਤ ਲੀਕ ਕਰਨ ਵਾਲਿਆਂ ’ਤੇ ਮਾਮਲਾ ਦਰਜ ਕਰਵਾਇਆ ਹੈ। ਪੋਸਟ ’ਚ ਲਿਖਿਆ ਹੈ, ‘‘ਜਿਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੇ ਗੀਤ ਨੂੰ ਲੀਕ ਤੇ ਅੱਗੇ ਵਾਇਰਲ ਕੀਤਾ, ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਦਿੱਤੀ ਗਈ ਹੈ। ਜਿਸ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਨੂੰ ਸਿੱਧੂ ਦੀ ਮਾਤਾ ਜੀ ਵਲੋਂ ਮੁਆਫ਼ ਕਰ ਦਿੱਤਾ ਗਿਆ ਹੈ ਪਰ ਅਸੀਂ ਅਗਲੇ ਬੰਦਿਆਂ ਨੂੰ ਮੁਆਫ਼ ਨਹੀਂ ਕਰਾਂਗੇ।