ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਦੀ ਥਰਡ ਡਿਗਰੀ ਤੋਂ ਡਰਿਆ ਗੈਂਗਸਟਰ ਲਾਰੈਂਸ ਬਿਸ਼ਨੋਈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਦੀ ਥਰਡ ਡਿਗਰੀ ਤੋਂ ਡਰਿਆ ਹੋਇਆ ਹੈ। ਇਸੇ ਲਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਜਲਦ ਹੀ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕਰਨ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੰਜਾਬ ਪੁਲਿਸ ਦੀ ਹਿਰਾਸਤ 'ਚ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ 'ਤੇ ਤਸ਼ੱਦਦ ਕਰਨ ਦਾ ਦੋਸ਼ ਲਗਾਇਆ ਹੈ। ਐਡਵੋਕੇਟ ਚੋਪੜਾ ਨੇ ਕਿਹਾ ਹੈ ਕਿ ਪੁਲਿਸ ਨੇ ਪੁੱਛਗਿੱਛ ਦੌਰਾਨ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਪੰਜਾਬ ਪੁਲਿਸ ਦੀ ਲਾਪਰਵਾਹੀ ਇਹ ਹੈ ਕਿ ਉਹ ਬਿਸ਼ਨੋਈ ਤੋਂ ਪੁੱਛਗਿੱਛ ਦੌਰਾਨ ਵੀਡੀਓਗ੍ਰਾਫੀ ਨਹੀਂ ਕਰਵਾ ਰਹੀ।