ਸਿੱਧੂ ਮੂਸੇਵਾਲਾ ਦਾ 29ਵਾਂ ਜਨਮਦਿਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਉਨ੍ਹਾਂ ਦੇ ਜਨਮਦਿਨ 'ਤੇ ਰਿਲੀਜ਼ ਹੋ ਸਕਦਾ ਹੈ। ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰ 'ਤੇ ਫੈਨਜ਼ ਅਜੇ ਤੱਕ ਉਨ੍ਹਾਂ ਦੇ ਮੌਤ ਦੇ ਸਦਮੇ ਤੋਂ ਬਾਹਰ ਨਹੀਂ ਆ ਸਕੇ ਹਨ। ਸਿੱਧੂ ਮੂਸੇਵਾਲਾ ਦਾ ਅੱਜ 29ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਮਾਰ ਕਰ ਕਤਲ ਕੀਤਾ ਗਿਆ ਸੀ। ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਹਾਲੀ ਦੇ ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ ਦੌਰਾਨ ਪੁਲਿਸ ਨੇ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਪੁਲਿਸ ਵਲੋਂ ਇਨ੍ਹਾਂ 9 ਨੌਜਵਾਨਾਂ ਕੋਲੋਂ ਜਾਂਚ ਕੀਤੀ ਜਾਵੇਗੀ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ।