ਸਿੱਧੂ ਮੂਸੇਵਾਲਾ ਦੇ ਫੈਨ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਦੇ ਪਿੰਡ ਜੰਡਪੁਰ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਫਰਨੈਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਬੱਚੇ ਦੀ ਉਮਰ ਸਾਢੇ 17 ਸਾਲ ਹੈ, ਜਿਸ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ।

ਅਵਤਾਰ ਸਿੰਘ ਨੇ 10ਵੀਂ ਜਮਾਤ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ, ਉਸਦੇ ਮਾਤਾ-ਪਿਤਾ ਦਿਹਾੜੀਦਾਰ ਵਜੋਂ ਕੰਮ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਹ ਅਕਸਰ ਉਸਦੇ ਆਪਣੇ ਗੀਤ ਸੁਣਦਾ ਸੀ 'ਤੇ ਉਸਦੇ ਨਾਮ ਵਾਲੀਆਂ ਟੀ-ਸ਼ਰਟਾਂ ਪਹਿਨਦਾ ਸੀ।

ਮੂਸੇਵਾਲਾ ਦੀ ਮੌਤ ਤੋਂ ਬਾਅਦ ਅਵਤਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਹ ਉਸ ਨੂੰ ਯਾਦ ਕਰਕੇ ਅਕਸਰ ਰੋਂਦਾ ਰਹਿੰਦਾ ਸੀ