ਜਲਦ ਹੋਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਰਿਵਾਰ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਨਾ ਕਰਵਾਉਣ 'ਤੇ ਅੜੇ ਰਹੇ ਪਰ ਜਦ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਮੰਨ ਗਿਆ 'ਤੇ ਪੰਜ ਡਾਕਟਰਾਂ ਦੇ ਪੈਨਲ ਨੇ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ।

ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਹਸਪਤਾਲ 'ਚੋ ਘਰ ਲਿਆਂਦਾ ਗਿਆ ਹੈ। ਦੱਸ ਦੇਈਏ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।