ਸਿੱਧੂ ਮੂਸੇਵਾਲਾ ਦੀ ਫਿਰ ਤੋਂ ਦਰਸ਼ਕਾਂ ‘ਚ ਗੂੰਜੇਗੀ ਆਵਾਜ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ । ਦਰਅਸਲ, ਮੌਤ ਤੋਂ ਬਾਅਦ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ SYL ਰਿਲੀਜ਼ ਹੋਣ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ੋਸ਼ਲ ਅਕਾਊਂਟ ਤੇ ਜਾਣਕਾਰੀ ਸ਼ੇਅਰ ਕਰਦੇ ਹੋਏ ਲਿਖਿਆ ਗਿਆ- SYL ਸ਼ਾਮ 6 ਵਜੇ ਸਿਰਫ਼ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਯੂ-ਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਸਟੇਟਸ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰ 'ਚ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਸਟਰਮਾਈਂਡ ਮੰਨਿਆ ਹੈ।

ਦੱਸ ਦੇਈਏ ਕਿ ਇਸ ਮਾਮਲੇ 'ਚ ਪੁਲਿਸ ਨੇ 4 ਸ਼ਾਰਪ ਸ਼ੂਟਰਾਂ ਦੀ ਸ਼ਨਾਖਤ ਕੀਤੀ ਹੈ ਅਤੇ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 10 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਪੁਲਿਸ ਨੇ ਸਟੇਟਸ ਰਿਪੋਰਟ 'ਚ ਕਿਹਾ ਹੈ ਕਿ ਜਨਵਰੀ ਵਿੱਚ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ।