ਪੰਜਾਬ ਸਿਆਸਤ ‘ਚ ਫੇਰ ਤੋਂ ਹੋਈ ਵੱਡੀ ਹੇਰ-ਫੇਰ ਸਿੱਧੂ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ਵਿਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ।

ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਹਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰਨਗੇ। ਫਿਲਹਾਲ ਨਵਜੋਤ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।