ਚੀਫ਼ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਸਲੇ ਸੁਲਝਾਉਣਗੇ ਸਿੱਧੂ : ਸੁਖਪਾਲ ਖਹਿਰਾ

by vikramsehajpal

ਜਲੰਧਰ (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ 'ਤੇ ਨਵਜੋਤ ਸਿੰਘ ਸਿੱਧੂ ਦਾ ਸੁਆਗਤ ਕਰਦੇ ਹਨ।

ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸਿੱਧੂ ਚੀਫ਼ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ। ਇਸ ਦੇ ਨਾਲ ਹੀ ਇਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਅਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ।

ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਚਾਰਾਂ ਕਾਰਜਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਸੰਗਤ ਗਿਲਜੀਆਂ, ਸੁਖਵਿੰਦਰ ਡੈਨੀ ਅਤੇ ਪਵਨ ਗੋਇਲ ਦਾ ਵੀ ਸੁਆਗਤ ਕੀਤਾ ਅਤੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ।

More News

NRI Post
..
NRI Post
..
NRI Post
..