ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਸਿੱਧੂ ਦਾ ਵੱਡਾ ਬਿਆਨ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਜੁਰਮਾਨੇ ਸਮੇਤ ਸਿੱਧੂ ਨੂੰ ਇਹ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਦਾਲਤ ਦਾ ਫ਼ੈਸਲਾ ਸਿਰ ਮੱਥੇ।

ਦੱਸਣਯੋਗ ਹੈ ਕਿ ਰੋਡ ਰੇਜ ਮਾਮਲੇ ਸਾਲ 1988 ਵਾਪਰੀ ਇਸ ਘਟਨਾ ਦੌਰਾਨ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ’ਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ'ਤੇ ਮਾਮਲੇ ’ਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣ ਬੁੱਝ ਕੇ ਸੱਟਾਂ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ।