ਸਿੱਧੂ ਦੀ ਹਵੇਲੀ ਪੁਲਿਸ ਦਾ ਪਹਿਰਾ, ਦੇਰ ਰਾਤ ਬਲਕੌਰ ਸਿੰਘ ਗਏ ਵਿਦੇਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਦੇ ਕਤਲ ਹੁਣ 7 ਮਹੀਨੇ ਪੂਰੇ ਹੋ ਗਏ ਹਨ। ਦੱਸ ਦਈਏ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮਾਪਿਆਂ ਵਲੋਂ ਲਗਾਤਾਰ ਸਰਕਾਰ ਕੋਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਸਿੱਧੂ ਮੂਸੇਵਾਲ ਦੇ ਪਿੰਡ ਅਚਾਨਕ ਪੁਲਿਸ ਵਲੋਂ ਸੁਰੱਖਿਆ ਨੂੰ ਵਧਾ ਦਿੱਤਾ ਗਿਆ । ਹਵੇਲੀ ਦੇ ਕੋਲ ਕਰੀਬ 200 ਸੁਰੱਖਿਆ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ। ਦੱਸਿਆ ਜਾ ਰਿਹਾ ਪੁਲਿਸ ਪਿੰਡ ਮੂਸਾ ਆਉਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲੈ ਕੇ ਅੱਗੇ ਭੇਜ ਰਹੀ ਹੈ ।

ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਗੈਂਗਸਟਰਾਂ ਤੋਂ ਖਤਰੇ ਨੂੰ ਦੇਖਦੇ ਇਹ ਕਦਮ ਚੁੱਕਿਆ ਗਿਆ । ਸਿੱਧੂ ਮੂਸੇਵਾਲਾ ਦੇ ਪਿਤਾ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਦੇਰ ਰਾਤ ਵਿਦੇਸ਼ ਚਲੇ ਗਏ ਹਨ। ਇਸ ਦੀ ਪੁਸ਼ਟੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਨੂੰ ਰੇਕੀ ਕਰਨ ਵਾਲੇ ਦੋਸ਼ੀ ਮਨਦੀਪ ਤੂਫ਼ਾਨ ਤੇ ਦੀਪਕ ਮੁੰਡੀ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਏ ਹਨ। ਸਿੱਧੂ ਦੇ ਗੁਆਂਢੀ ਜਗਤਾਰ ਸਿੰਘ 'ਤੇ ਵੀ ਸ਼ੱਕ ਦੀ ਸੂਈ ਜਾ ਰਹੀ ਹੈ। ਸੂਤਰਾਂ ਅਨੁਸਾਰ ਜਗਤਾਰ ਸਿੰਘ ਨੇ 2 ਸਾਲ ਪਹਿਲਾਂ ਸਿੱਧੂ ਦਾ ਗੀਤ ਲੀਕ ਕੀਤਾ ਸੀ। ਜਿਸ ਦਾ ਬਦਲਾ ਲੈਣ ਲਈ ਉਸ ਦੇ ਗੈਂਗਸਟਰਾਂ ਨਾਲ ਹੱਥ ਮਿਲਾਇਆ ਸੀ।