ਅਫ਼ਗਾਨਿਸਤਾਨ ਤੋਂ ਆਏ ਸਿੱਖ ਨੇ ਕਿਹਾ : ‘ਤਾਲਿਬਾਨ ਮੇਰਾ ਧਰਮ ਬਦਲਵਾਉਣਾ ਚਾਹੁੰਦਾ ਸੀ, PM ਮੋਦੀ ਨੇ ਬਚਾ ਲਿਆ’

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਆਏ ਅਫਗਾਨ ਸਿੱਖ ,ਹਿੰਦੂਆਂ ਦੇ ਇਕ ਵਫਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸਿੱਖ, ਹਿੰਦੂ ਵਫਦ ਦੇ ਤਾਲਿਬਾਨ ਵਿਚੋ ਕੱਢੇ ਜਾਣ ਤੋਂ ਬਾਅਦ ਭਾਰਤ 'ਚ ਸ਼ਰਨ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਮੀਟਿੰਗ ਦੌਰਾਨ ਪੀਐਮ ਮੋਦੀ ਨੇ ਅਫਗਾਨ ਨਾਗਰਿਕ ਨਿਦਾਨ ਸਿੰਘ ਸਚਦੇਵਾ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੂੰ ਤਾਲਿਬਾਨ ਨੇ 2020 ਵਿੱਚ ਅਗਵਾ ਕਰ ਲਿਆ ਸੀ।

ਨਿਦਾਨ ਸਿੰਘ ਸਚਦੇਵਾ ਨੇ ਦੱਸਿਆ ਕਿ ਮੈਨੂੰ ਤਾਲਿਬਾਨ ਨੇ ਗੁਰਦੁਆਰੇ ਤੋਂ ਅਗਵਾ ਕੀਤਾ ਸੀ ਅਤੇ ਉਹ ਮੇਰਾ ਧਰਮ ਪਰਿਵਰਤਨ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਨਿਦਾਨ ਸਚਦੇਵਾ ਨੇ ਦੱਸਿਆ ਕਿ ਸਾਨੂੰ ਭਾਰਤੀ ਜਾਸੂਸ ਸਮਝ ਕੇ ਅਗਵਾ ਕੀਤਾ ਗਿਆ ਸੀ। ਸਚਦੇਵਾ ਨੇ ਪੀਐਮ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਫਗਾਨਿਸਤਾਨ ਦੇ ਬੁਰੇ ਸੰਕਟ ਦੌਰਾਨ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਮਦਦ ਤੋਂ ਅਸੀਂ ਬਹੁਤ ਖੁਸ਼ ਹਾਂ।

ਪੀਐਮ ਮੋਦੀ ਨੂੰ ਮਿਲਣ ਪਹੁੰਚੇ ਵਫ਼ਦ ਵਿੱਚ ਗੁਲਜੀਤ ਸਿੰਘ , ਡਾ. ਰਘੂਨਾਥ ਕੋਚਰ , ਹਰਭਜਨ ਸਿੰਘ , ਅਫਗਾਨ ਵਿੱਚ ਜਨਮੇ ਭਾਰਤੀ ਕਾਰੋਬਾਰੀ ਬੰਸਰੀ ਲਾਲ ਸ਼ਾਮਲ ਸਨ। ਇਨ੍ਹਾਂ ਲੋਕਾਂ ਨੂੰ ਪਿਛਲੇ ਸਾਲ ਅਫਗਾਨਿਸਤਾਨ 'ਚ ਅਗਵਾ ਕੀਤਾ ਗਿਆ ਸੀ ਪਰ ਭਾਰਤ ਦੇ ਦਬਾਅ 'ਤੇ ਸਾਰੇ ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।