ਖਾਲਿਸਤਾਨ ਮੁਰਦਾਬਾਦ ਦੇ ਨਾਅਰਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ 'ਚ ਖਾਲਿਸਤਾਨ ਮੁਰਦਾਬਾਦ ਦੇ ਨਾਅਰਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ। ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਵਰਕਰਾਂ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ। ਪੁਲਿਸ ਵੱਲੋਂ ਸਿੱਖ ਜੱਥੇਬੰਦੀਆਂ ਨੂੰ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਦੇ ਵਰਕਰਾਂ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ।ਦੋਵਾਂ ਧਿਰਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਝਾ ਕੇ ਵਾਪਸ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਗਰਮ ਖਿਆਲੀ ਸ੍ਰੀ ਕਾਲੀ ਮਾਤਾ ਮੰਦਰ ਨੇੜੇ ਤਲਵਾਰਾਂ ਲੈ ਕੇ ਪਹੁੰਚੇ। ਦੋਵੇਂ ਧਿਰਾਂ ਵਿਚਕਾਰ ਖ਼ੂਬ ਇੱਟਾਂ ਚੱਲ ਰਹੀਆਂ ਹਨ।