ਸਿਮਰਨਜੀਤ ਮਾਨ ਨੇ ਅਕਾਲੀ ਦਲ ‘ਤੇ ਲਗਾਏ ਇਲਜ਼ਾਮ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ। ਜਿਸ 'ਚ ਅਕਾਲੀ ਦਲ ਤੇ ਇਲਜ਼ਾਮ ਲਗਾਏ ਗਏ ਹਨ। ਸਿਮਰਨਜੀਤ ਮਾਨ ਨੇ ਅਕਾਲੀ ਦਲ 'ਤੇ ਉਸਦੇ ਦੇ ਨਾਮ 'ਤੇ ਫਰਜ਼ੀ ਚਿੱਠੀ ਜਾਰੀ ਕਰਨ ਦੇ ਇਲਜ਼ਾਮ ਲਾਏ ਹਨ। ਇਸ ਦੇ ਲਈ ਚੋਣ ਕਮਿਸ਼ਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ ।ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ 'ਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ।

More News

NRI Post
..
NRI Post
..
NRI Post
..