‘ਸਿਮਰਨਜੀਤ ਸਿੰਘ ਮਾਨ’ ਦੀ ਸਿਹਤ ਵਿਗੜੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੂੰਗਲੇ 'ਚ ਇਨਫੈਕਸ਼ਨ ਹੋ ਰਹੀ ਸੀ ਤੇ ਉਨ੍ਹਾਂ ਦੀ ਕੋਵਿਡ ਰੋਪਿਰਟ ਪਾਜ਼ੇਟਿਵ ਆਈ ਹੈ।