ਦੁਰਗਾ ਪੂਜਾ ‘ਚ ਪਰਫਾਰਮ ਕਰਦੇ ਹੋਏ ਗਾਇਕ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੜੀਸਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਮਸ਼ਹੂਰ ਗਾਇਕ ਮੁਰਲੀ ਮੋਹਾਪਾਤਰਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੁਰਗਾ ਪੂਜਾ ਵਿੱਚ ਪੇਸ਼ਕਾਰੀ ਕਰ ਰਿਹਾ ਸੀ। ਇਸ ਦੌਰਾਨ ਹੀ ਉਹ ਸਟੇਜ ਵਿੱਚ ਡਿੱਗ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ। CM ਨਵੀਨ ਪਟਨਾਇਕ ਨੇ ਗਾਇਕ ਮੁਰਲੀ ਦੀ ਮੌਤ ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਪ[ਪ੍ਰਸਿੱਧ ਗਾਇਕ ਮੁਰਲੀ ਦੇ ਦਿਹਾਂਤ ਦਾ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਤੀ ਮਿਲੇ।