ਸਿੰਘ ਸਾਹਿਬ ਦੀ ਬੈਠਕ ਵਿੱਚ ਲਏ ਗਏ ਕਈ ਮੁੱਖ ਫੈਸਲੇ, ਨਵੇਂ ਜੱਥੇਦਾਰ ਦੀ ਨਿਯੁਕਤੀ ਲਈ ਕਮੇਟੀ

by

ਅੰਮ੍ਰਿਤਸਰ , 11 ਮਾਰਚ ( NRI MEDIA )

ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਹੋਈ ਪੰਜ ਸਿੰਘ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਕਈ ਵੱਡੇ ਫ਼ੈਸਲੇ ਲੈ ਗਏ ਹਨ ਸ੍ਰੀ ਅਕਾਲ ਤੱਕ ਸਾਹਿਬਦੀ ਜਥੇਦਾਰ ਭਾਈ ਗਿਆਨੀ ਹਰਪ੍ਰੀਤ ਸਿੰਘ ਨੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਪੰਜ ਮੈਂਬਰ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਇਹ ਕਮੇਟੀ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਦੋ ਲੋਕਾਂ ਦੇ ਨਾਮ ਪੇਸ਼ ਕਰੇਗੀ ਇਸ ਤੋਂ ਇਲਾਵਾ ਅਕਾਲ ਤਖਤ ਸਾਹਿਬ ਵਿੱਚ ਹੋਈ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ ਜਿਨ੍ਹਾਂ ਤੇ ਆਉਣ ਵਾਲੇ ਦਿਨਾਂ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ |


ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜੱਥੇਦਾਰ ਦੀ ਨਿਯੁਕਤੀ ਲਈ ਕਮੇਟੀ ਸੋਚ ਸਮਝ ਕੇ ਬਣਾਈ ਗਈ ਹੈ , ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਤਖਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਬਿਹਾਰ ਦੇ ਪ੍ਰਧਾਨ, ਅਵਤਾਰ ਸਿੰਘ ਹਿਤ , ਦਿੱਲੀ ਦੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਤਖਤ ਹਜੂਰ ਸਾਹਿਬ ਨੰਦੇੜ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ |

ਮੀਟਿੰਗ ਦੇ ਦੌਰਾਨ ਤਖਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਖਿਲਾਫ ਸਾਰੇ ਦੋਸ਼ਾਂ ਦੀ ਪੜਤਾਲ ਲਈ ਬਣੀ ਜਾਂਚ ਕਮੇਟੀ ਨੂੰ 15 ਦਿਨ ਦੇ ਸਮੇਂ ਵਿਚਕਾਰ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ , ਪੜਤਾਲ ਮੁਕਮਲ ਹੋ ਜਾਣ ਤੋਂ ਬਾਅਦ ਇਹ ਜਾਂਚ ਕਮੇਟੀ ਆਪਣੀ ਰਿਪੋਰਟ  ਸ਼੍ਰੀ ਅਕਾਲ ਤਖਤ ਸਾਹਿਬ ਤੇ ਸੌਪਗੀ , ਜਿਸ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ |

ਮੀਟਿੰਗ ਦੇ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ , ਇਸ ਦੇ ਅਧੀਨ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ  ਵਿਚ ਉੱਚੀ ਕਿਸਮ ਦੇ 200 ਪੌਦੇ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ |