ਸਿਰਸਾ ਵੱਲੋਂ DSGMC ਤੋਂ ਅਸਤੀਫਾ ਵਾਪਸ ਲੈਣ ਤੇ ਮੁੜ ਪ੍ਰਧਾਨ ਬਣਦਿਆਂ ਅਕਾਲੀ ਦਲ ਨੇ ਚੁੱਕੇ ਭਾਜਪਾ ‘ਤੇ ਸਵਾਲ

by jaskamal

ਨਿਊਜ਼ ਡੈਸਕ (ਜਸਕਮਲ) : ਮਨਜਿੰਦਰ ਸਿਰਸਾ ਵੱਲੋ DSGMC ਤੋਂ ਆਪਣਾ ਅਸਤੀਫਾ ਵਾਪਸ ਲੈਣ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੀ ਸਖਤ ਨਿੰਦਾ ਕੀਤੀ ਗਈ ਹੈ ਤੇ ਉਨ੍ਹਾਂ ਕਿਹਾ ਹੈ ਕਿ "ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਭਾਜਪਾ ਦੇ ਕਹਿਣ ’ਤੇ ਲਿਆ ਗਿਆ ਹੈ ਤੇ ਭਾਜਪਾ ਹੀ ਧਾਰਮਿਕ ਸੰਸਥਾ ’ਤੇ ਕਾਬਜ਼ ਹੋਣ ਦਾ ਯਤਨ ਕਰ ਰਹੀ ਹੈ"। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੂੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ 'ਚ ਸਿੱਧਾ ਦਖਲ ਕਰਾਰ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਰਸਾ ਵੱਲੋਂ ਅਸਤੀਫਾ ਦੇਣ ਮਗਰੋਂ ਭਾਜਪਾ 'ਚ ਸ਼ਾਮਲ ਹੋਣ, ਹੁਣ ਫਿਰ ਤੋਂ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ਦੀ ਕਾਰਵਾਈ ਨੂੰ ਅਨੈਤਿਕ ਕਰਾਰ ਦਿੱਤਾ। ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਦਾ ਗਠਨ, ਜੋ ਕੁਝ ਮਹੀਨੇ ਪਹਿਲਾਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪਹਿਲਾਂ ਹੀ ਲਟਕ ਰਿਹਾ ਹੈ। ਹੁਣ ਨਵੀਂ ਕਮੇਟੀ ਦਾ ਗਠਨ ਹੋਣ ਦੇਣ ਦੀ ਥਾਂ ’ਤੇ ਸਿਰਸਾ ਨੂੰ ਭਾਜਪਾ ਦੀ ਹਮਾਇਤ ਨਾਲ ਦਿੱਲੀ ਗੁਰਦੁਆਰਾ ਕਮੇਟੀ ਸਿਰ ਮੜ੍ਹਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਉਲਟਾ ਸਿੱਖ ਕੌਮ ਪਾਰਟੀ ਤੋਂ ਟੁੱਟ ਜਾਵੇਗੀ। ਉਨ੍ਹਾਂ ਕਿਹਾ ਭਾਜਪਾ ਸਿਰਸਾ ਰਾਹੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਅਜਿਹੇ ਯਤਨ ਤੁਰੰਤ ਬੰਦ ਕਰੇ।