ਭੈਣ ਨੇ ਕੀਤੀ ਖ਼ੁਦਕੁਸ਼ੀ ਤੇ ਭਰਾ ਦੀ ਭੇਦਭਰੇ ਹਾਲਾਤ ‘ਚ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਅਮਨ ਨਗਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਭਰਾ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ,ਜਦਕਿ ਭੈਣ ਦੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਦੋਵੇ ਭੈਣ -ਭਰਾ ਇੱਕ NRI ਦੀ ਕੋਠੀ 'ਚ ਕੇਅਰ ਟੇਕਰ ਦੇ ਤੋਰ 'ਤੇ ਰਹਿ ਰਹੇ ਸਨ। ਉਕਤ ਨੌਜਵਾਨ ਨੂੰ ਅਚਾਨਕ ਘਬਰਾਹਟ ਹੋਣ ਤੋਂ ਬਾਅਦ ਜਦੋ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ।ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਸੀ ਪਰ ਪਿੱਛੇ ਉਸ ਦੀ ਭੈਣ ਨੇ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੇ ਮਾਪਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ।ਮ੍ਰਿਤਕ ਨੌਜਵਾਨ ਦੀ ਪਛਾਣ ਸੰਜੀਵ ਤੇ ਭੈਣ ਦੀ ਪਛਾਣ ਮੋਨਿਕਾ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।