ਭੈਣ ਨੂੰ ਤੰਗ ਕਰਦਾ ਸੀ ਸਹੁਰਾ ਪਰਿਵਾਰ ਭਰਾ ਨੇ ਚੁੱਕਿਆ ਇਹ ਖੌਫ਼ਨਾਕ ਕਦਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਇੱਕ ਵਿਆਹੁਤਾ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਦੋ ਵਿਆਹੁਤਾ ਦੇ ਭਰਾ ਨੂੰ ਪਤਾ ਲੱਗਾ ਤਾਂ ਉਹ ਬਰਦਾਸ਼ਨ ਨਾਲ ਕਰ ਸਕਿਆ। ਦੁਖੀ ਹੋ ਕੇ ਭਰਾ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਰਘਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਦੀ ਕੁੜੀ ਮਨਦੀਪ ਕੌਰ ਦਾ ਗੁਰਮੀਤ ਸਿੰਘ ਨਾਲ ਵਿਆਹ ਹੋਈ ਹੈ। ਉਸ ਦਾ ਸਹੁਰਾ ਪਰਿਵਾਰ ਅਕਸਰ ਹੀ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ।ਜਿਸ ਤੇ ਉਸ ਦਾ ਛੋਟਾ ਭਰਾ ਲਖਵੀਰ ਸਿੰਘ 18 ਸਾਲ ਆਪਣੇ ਤਾਏ ਦੀ ਕੁੜੀ ਨੂੰ ਉਸ ਦੇ ਸਹੁਰੇ ਘਰ ਤੋਂ ਲੈ ਕੇ ਆਪਣੇ ਰਿਸ਼ਤੇਦਾਰ ਘਰ ਲੈ ਗਿਆ।

ਇਸ 'ਤੇ ਕੁੜੀ ਦੇ ਸਹੁਰਾ ਪਰਿਵਾਰ ਨੇ ਉਸ ਦੇ ਤਾਏ ਦੇ ਮੁੰਡੇ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ । ਰਘਬੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਉਸ ਦੇ ਤਾਏ ਦੀ ਕੁੜੀ ਨੂੰ ਆਪਣੇ ਨਾਲ ਲੈ ਗਏ ਤਾਂ ਉਸ ਦੇ ਭਰਾ ਲਖਵੀਰ ਸਿੰਘ ਨੇ ਉਨ੍ਹਾਂ ਨੂੰ ਫੋਨ ਕੀਤਾ 'ਤੇ ਕਿਹਾ : ਤੁਸੀਂ ਮੇਰੀ ਭੈਣਾਂ ਨੂੰ ਬਹੁਤ ਕੁੱਟਦੇ ਤੇ ਤੰਗ ਪ੍ਰੇਸ਼ਾਨ ਕਰਦੇ ਹੋ, ਮੈ ਤੁਹਾਡੇ ਤੋਂ ਦੁਖੀ ਹਾਂ ਤੇ ਮੈ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਲੱਗਾ ਹੈ। ਇਸ ਤੋਂ ਬਾਅਦ ਉਸ ਦੇ ਭਰਾ ਲਖਵੀਰ ਇਸੰਘ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਮਾਮਲੇ 'ਚ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲੇ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।