ਕੈਨੇਡਾ ਸਿੱਖ ਮੋਟਰਸਾਈਕਲ ਕਲੱਬ ਦੇ 6 ਮੈਂਬਰ ਸ੍ਰੀ ਗੋਇੰਦਵਾਲ ਸਾਹਿਬ ਪੁੱਜੇ

by

ਸ੍ਰੀ ਗੋਇੰਦਵਾਲ ਸਾਹਿਬ : ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਦੇਖ-ਰੇਖ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਦੇ 6 ਮੈਂਬਰ ਸ੍ਰੀ ਗੋਇੰਦਵਾਲ ਸਾਹਿਬ ਪੁੱਜੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸਿੱਖ ਸੰਗਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੁਰਪ੍ਰੀਤ ਸਿੰਘ ਰੋਡੇ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ, ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਕੁਲਦੀਪ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰੇਮ ਸਿੰਘ ਪੰਨੂ, ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਹੈੱਡ ਗ੍ੰਥੀ ਗਿਆਨੀ ਕੁਲਵੰਤ ਸਿੰਘ ਅਤੇ ਬਾਵਾ ਸੁਜਿੰਦਰ ਸਿੰਘ ਲਾਲੀ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਬਾਬਾ ਸੇਵਾ ਸਿੰਘ ਅਤੇ ਸਿੱਖ ਮੋਟਰਸਾਈਕਲ ਕਲੱਬ ਦੇ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ। 


ਇਸ ਮੌਕੇ ਸਿੱਖ ਮੋਟਰਸਾਈਕਲ ਕਲੱਬ ਦੇ ਮੈਂਬਰਾਂ ਅਜ਼ਾਦਵਿੰਦਰ ਸਿੰਘ ਸਿੱਧੂ, ਪਰਵੀਤ ਸਿੰਘ ਠੱਕਰ, ਜਤਿੰਦਰ ਸਿੰਘ ਚੌਹਾਨ, ਸੁਖਵੀਰ ਸਿੰਘ ਮਲੈਤ, ਮਨਦੀਪ ਸਿੰਘ ਜੰਟਾ ਧਾਲੀਵਾਲ ਅਤੇ ਜਸਮੀਤਪਾਲ ਸਿੰਘ ਨੇਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਸਿੱਖ ਮੈਂਬਰਾਂ ਦਾ ਜਥਾ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਹੁੰਦਾ ਹੋਇਆ ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਤੋਂ ਹੋ ਕੇ ਪੰਜਾਬ ਪਹੁੰਚਿਆ ਹੈ ਅਤੇ ਸੁਲਤਾਨਪੁਰ ਲੋਧੀ ਵਿਖੇ ਇਹ ਯਾਤਰਾ ਸੰਪੰਨ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਖਾਲਸਾ ਏਡ ਸੰਸਥਾ ਲਈ ਫੰਡ ਇਕੱਠਾ ਕਰਨਾ ਵੀ ਹੈ।ਇਸ ਮੌਕੇ ਸਰਪੰਚ ਕੁਲਦੀਪ ਸਿੰਘ ਲਹੌਰੀਆ, ਸਰਪੰਚ ਗਰਮੇਜ ਸਿੰਘ ਡੀਸੀ ਖੱਖ, ਸਰਪੰਚ ਮੋਹਣ ਸਿੰਘ ਬੱਲਾ, ਹਰਦੀਪ ਸਿੰਘ ਖੱਖ, ਮੈਨੇਜਰ ਪ੍ਰਗਟ ਸਿੰਘ ਚੋਹਲਾ ਸਾਹਿਬ, ਕੈਪਟਨ ਸੁੱਚਾ ਸਿੰਘ, ਆੜ੍ਹਤੀਆ ਬਲਬੀਰ ਸਿੰਘ, ਬਲਵਿੰਦਰ ਸਿੰਘ ਨੀਲਾ, ਤਜਿੰਦਰ ਸਿੰਘ ਧੰਜੂ, ਬਲਵਿੰਦਰ ਸਿੰਘ, ਅਮਰੀਕ ਸਿੰਘ, ਮੈਂਬਰ ਪੰਚਾਇਤ ਚਰਨਜੀਤ ਸਿੰਘ ਆਦਿ ਮੌਜੂਦ ਸਨ।

More News

NRI Post
..
NRI Post
..
NRI Post
..