ਪਹਾੜਾਂ ’ਤੇ ਬਰਫ਼, ਮੈਦਾਨਾਂ ’ਚ ਮੀਂਹ ਨੇ ਠਾਰੇ ਲੋਕ; ਸੀਤ ਲਹਿਰ ਚੱਲਣ ਦੀ ਚਿਤਾਵਨੀ

by jaskamal

ਨਿਊਜ਼ ਡੈਸਕ (ਜਸਕਮਲ) : ਸ਼ਿਮਲਾ ਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ’ਚ ਠੰਢ ਵਧ ਗਈ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਪਏ ਮੀਂਹ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ ਜਿੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ।

ਅੱਜ ਪੰਜਾਬ 'ਚ ਬਠਿੰਡਾ ਤੇ ਹਰਿਆਣਾ ’ਚ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਜਿੱਥੇ ਤਾਪਮਾਨ ਕ੍ਰਮਵਾਰ 5.6 ਡਿਗਰੀ ਸੈਲਸੀਅਸ ਤੇ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ, ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਗਿਆ ਹੈ ਜਦਕਿ ਕਣਕ ਦਾ ਰੰਗ ਪੀਲਾ ਪੈਣ ਲੱਗਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਮੌਸਮ ਸਾਫ਼ ਰਹੇਗਾ ਪਰ ਸੀਤ ਲਹਿਰ ਚੱਲਦੀ ਰਹੇਗੀ।

More News

NRI Post
..
NRI Post
..
NRI Post
..