ਹੁਣ ਤਕ ਕੁਲ 1 ਕਰੋੜ ਲੋਕ ਨੂੰ ਲਗ ਚੁਕਾ ਹੈ ਕੋਰੋਨਾ ਵੈਕਸੀਨ ਦਾ ਟੀਕਾ

by vikramsehajpal

ਦਿੱਲੀ (ਦੇਵ ਇੰਦਰਜੀਤ) :ਭਾਰਤ 'ਚ ਹੁਣ ਤੱਕ ਇਕ ਕਰੋੜ ਤੋਂ ਵੱਧ ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਕੋਰੋਨਾ ਦਾ ਟੀਕਾ ਦਿੱਤਾ ਗਿਆ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਅਨੁਸਾਰ 1,01,88,007 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਭਾਰਤ 'ਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋਈ। ਇਸ ਹਿਸਾਬ ਨਾਲ ਇਕ ਮਹੀਨੇ ਤੋਂ ਕੁਝ ਜ਼ਿਆਦਾ ਸਮੇਂ 'ਚ ਇਕ ਕਰੋੜ ਲੋਕਾਂ ਨੂੰ ਟੀਕਾ ਲੱਗ ਚੁਕਿਆ ਹੈ। ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲੇ 1.10 ਕਰੋੜ ਦੇ ਕਰੀਬ ਪਹੁੰਚ ਗਏ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 13,193 ਨਵੇਂ ਮਾਮਲੇ ਦਰਜ ਕੀਤੇ ਗਏ ਹਨ।