ਨਿਹੰਗ ਸਿੰਘ ਦੇ ਭੇਸ ‘ਚ ਕੁਝ ਵਿਅਕਤੀਆਂ ਨੇ ਕੀਤਾ ਇਹ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਨਿਹੰਗ ਸਿੰਘ ਦੇ ਭੇਸ 'ਚ ਖੋਖੇ ਦੀਆਂ ਦੁਕਾਨਾਂ 'ਤੇ ਹਮਲਾ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਇਸ ਵਾਰਦਾਤ ਅੰਜਾਮ ਦੇਣ ਵਾਲੇ ਵਿਅਕਤੀ ਪੈਸੇ ਤੇ ਕੋਲਡ ਡਰਿੰਕ ਦੀਆਂ ਬੋਤਲਾਂ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ CCTV ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ,ਉੱਥੇ ਹੀ ਵਿਜੇ ਕੁਮਾਰ ਨੇ ਕਿਹਾ ਕਿ ਉਹ ਆਪਣੇ ਦੋਸਤ ਨਾਲ ਬਾਜ਼ਾਰ ਕੋਲ ਪਾਨ ,ਸਿਗਰਟ ਦਾ ਖੋਖਾ ਚਲਾਉਂਦਾ ਹੈ। ਬੀਤੀ ਸ਼ਾਮ ਜਦੋ ਉਹ ਦੁਕਾਨ ਬੰਦ ਕਰ ਰਹੇ ਸਨ ਕਿ ਅਚਾਨਕ ਕੁਝ ਵਿਅਕਤੀ ਨਿਹੰਗ ਸਿੰਘ ਦੇ ਭੇਸ 'ਚ ਰੌਲਾ ਪਾਉਣ ਲੱਗ ਪਏ ।ਇਸ ਦੌਰਾਨ ਦੋਸ਼ੀਆਂ ਨੇ ਖੋਖੇ ਤੇ ਭੰਨਤੋੜ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।