ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪਿੰਡ ਨਰੂੜ ਵਿੱਚ ਨਸ਼ੇੜੀ ਪੁੱਤ ਨੇ ਆਪਣੇ ਮਾਪਿਆਂ ਤੇ ਭਤੀਜੇ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਦੱਸਿਆ ਜਾ ਰਿਹਾ ਨਸ਼ੇ ਲਈ ਪੈਸੇ ਨਾ ਦੇਣ 'ਤੇ ਨੌਜਵਾਨ ਨੇ ਇਹ ਹਮਲਾ ਕੀਤਾ ਹੈ। ਇਸ ਹਮਲੇ ਦੌਰਾਨ ਮਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ ਕਰਕੇ ਡਾਕਟਰਾਂ ਵਾਲੀ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਬਜ਼ੁਰਗ ਪਿਤਾ ਨੇ ਦੱਸਿਆ ਕਿ ਉਸ ਦਾ ਮੁੰਡਾ ਸਰੁਜੀਤ ਸਿੰਘ ਨਸ਼ਾ ਕਰਨ ਦਾ ਆਦੀ ਹੈ। ਉਸ ਨੇ ਆਪਣੀ ਮਾਂ ਤਰਸੇਮ ਕੌਰ ਨਾਲ ਅੱਜ ਬੁਰੀ ਤਰਾਂ ਕੁੱਟਮਾਰ ਕੀਤੀ ਤੇ 3 ਹਜ਼ਾਰ ਖੋਹ ਕੇ ਲੈ ਗਿਆ। ਉਨ੍ਹਾਂ ਨੇ ਕਿਹਾ ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਸਰਜੀਤ ਸਿੰਘ ਨਸ਼ੇ ਦੀ ਪੂਰਤੀ ਲਈ ਕਿਸੇ ਦੀ ਵੀ ਜਾਨ ਲੈ ਸਕਦਾ ਹੈ ।

