ਪੈਸਿਆਂ ਦੇ ਲੈਣ -ਦੇਣ ਨੂੰ ਲੈ ਕੇ ਪੁੱਤ ਨੇ ਕੀਤਾ ਪਿਓ ਦਾ ਕਤਲ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ, ਜਿੱਥੇ ਇਕਲੋਤੇ ਪੁੱਤ ਨੇ ਆਪਣੇ ਪਿਓ ਦਾ ਡੰਡੇ ਨਾਲ ਕੁੱਟ -ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੈਸਿਆਂ ਦੇ ਲੈਣ -ਦੇਣ ਨੂੰ ਲੈ ਕੇ ਪੁੱਤ ਤੇ ਪਿਓ ਵਿਚਾਲੇ ਹੋਈ ਲੜਾਈ ਨੇ ਦੇਖਦੇ ਹੀ ਦੇਖਦੇ ਖੂਨੀ ਰੂਪ ਲੈ ਲਿਆ ।ਗੁੱਸੇ 'ਚ ਆਏ ਪੁੱਤ ਨੇ ਆਪਣੇ ਹੀ ਪਿਤਾ ਦਾ ਡੰਡੇ ਮਾਰ ਕਰ ਕਤਲ ਕਰ ਦਿੱਤਾ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਕਤਲ ਕਰਨ ਵਾਲੇ ਦੋਸ਼ੀ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।ਮੀਨਾ ਨੇ ਦੱਸਿਆ ਕਿ ਕਤਲ ਦੀ ਘਟਨਾ ਨਾਲ ਪਿੰਡ ਜੇਰੇ ਕਿਲਾ 'ਚ ਵਾਪਰੀ, ਲੜਾਈ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਿੰਡ ਪਹੁੰਚੀ। ਉੱਥੇ ਜਾ ਕੇ ਪਤਾ ਲਗਾ ਕਿ ਪੁੱਤ ਨੇ ਪੈਸਿਆਂ ਦੀ ਲੜਾਈ ਦੌਰਾਨ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।