ਕੋਰੋਨਾ ਕਾਰਨ ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਕੋਰੋਨਾ ਤੋਂ ਪੀੜਤ ਹੈ ਅਤੇ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇਗਾ।

ਦਰਅਸਲ,ਪ੍ਰਧਾਨ ਸੋਨੀਆ ਗਾਂਧੀ ਨੂੰ ਕੋਰੋਨਾ ਹੋਇਆ ਸੀ। ਉਸ 'ਚ ਕਰੋਨਾ ਦੇ ਹਲਕੇ ਲੱਛਣ ਦਿਖਾਈ ਦੇ ਰਹੇ ਸਨ। ਇਸ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਸੀ ।