ਹੋਲੇ – ਮਹੱਲੇ ਦੌਰਾਨ ਹੋਏ ਕਤਲ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਦਾ ਵੱਡਾ ਬਿਆਨ, ਕਿਹਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਹੋਲੇ -ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹਿਸ ਤੋਂ ਬਾਅਦ ਇੱਕ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਤਾਰ ਸਿੰਘ ਨੇ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਹੋਏ ਘਟਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਨੇ ਕਿਹਾ ਪ੍ਰਸ਼ਾਸਨ ਨਾਲ ਗੱਲ ਹੋਈ ਹੈ। ਦੋਸ਼ੀ ਕਿਸੇ ਵੀ ਕੀਮਤੀ 'ਤੇ ਬਖ਼ਸ਼ੇ ਨਹੀ ਜਾਣਗੇ ।ਉਨ੍ਹਾਂ ਨੇ ਕਿਹਾ ਇਸ ਤਰਾਂ ਪਵਿੱਤਰ ਮੇਲੇ 'ਤੇ ਲੜਾਈ, ਕਤਲ ਦੀਆਂ ਮੰਦਭਾਗੀ ਘਟਨਾਵਾਂ ਤੋਂ ਬਚਣ ਲਈ ਗੁਰੂ ਸਾਹਿਬ ਤੋਂ ਸੇਧ ਲੈ ਕੇ ਨਿਰਮਾਤਾ ਵਾਲੀ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ । ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੌਰਾਨ ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕੈਨੇਡਾ ਦੇ ਨੌਜਵਾਨ ਪ੍ਰਦੀਪ ਸਿੰਘ ਦਾ ਕੁਝ ਅਣਪਛਾਤੇ ਨੌਜਵਾਨਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ।