ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਖਾਸ ਖਬਰ

by nripost

ਅੰਮ੍ਰਿਤਸਰ (ਰਾਘਵ) : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ ਹੈ। ਦਰਅਸਲ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਡੇਰਾ ਬਿਆਸ ਵਿਚ 29 ਜੂਨ ਨੂੰ ਭੰਡਾਰਾ ਹੋਣ ਜਾ ਰਿਹਾ ਹੈ। ਇਸ ਦਿਨ ਸਤਿਸੰਗ ਦਾ ਸਮਾਂ ਸਵੇਰੇ 8:30 ਵਜੇ ਹੋਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਵਾਲ-ਜਵਾਬ ਦਾ ਪ੍ਰੋਗਰਾਮ ਹੋਵੇਗਾ।

ਗੌਰਤਲਬ ਹੈ ਕਿ ਇਕ ਪਾਸੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਹਨ ਅਤੇ ਦੂਜੇ ਪਾਸੇ ਜੂਨ ਮਹੀਨੇ 'ਚ ਸਿਰਫ ਇਕ ਹੀ ਭੰਡਾਰਾ ਹੋਣ ਕਰਕੇ ਡੇਰੇ ਵਿਚ ਭਾਰੀ ਗਿਣਤੀ 'ਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਜੁਲਾਈ ਅਤੇ ਅਗਸਤ ਵਿਚ ਕੋਈ ਭੰਡਾਰਾ ਨਹੀਂ ਹੈ। ਇਸ ਕਰਕੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਵੀ ਸੰਗਤ 29 ਜੂਨ ਨੂੰ ਭੰਡਾਰੇ ਲਈ ਵੱਡੀ ਗਿਣਤੀ ਸੰਗਤ ਡੇਰਾ ਬਿਆਸ ਪਹੁੰਚੇਗੀ। ਇਥੇ ਇਹ ਦੱਸਣਯੋਗ ਹੈ ਕਿ ਹਾਲ ਹੀ ਵਿਚ ਭਾਰਤ ਤੇ ਵਿਦੇਸ਼ਾਂ ਵਿਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਡੇਰਾ ਵੱਲੋਂ ਨੋਟਿਸ ਜਾਰੀ ਕਰਕੇ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਸੀ।