ਪੱਤਰ ਪ੍ਰੇਰਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 8 ਨਵੰਬਰ ਨੂੰ ਐੱਸ.ਜੀ.ਪੀ.ਸੀ. ਦਾ ਜਨਰਲ ਇਜਲਾਸ ਹੋਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੋ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਪਿਛਲੀ ਵਾਰ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਸਖ਼ਤ ਮੁਕਾਬਲਾ ਸੀ।



