ਤੇਜ਼ ਰਫ਼ਤਾਰ ਕਾਰ ਨੇ 5 ਪ੍ਰਵਾਸੀ ਮਜ਼ਦੂਰਾਂ ਨੂੰ ਮਾਰੀ ਟੱਕਰ, 3 ਦੀ ਮੌਤ, 2 ਗੰਭੀਰ ਜਖ਼ਮੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਮੁਕਤਸਰ ਸਾਹਿਬ- ਬਠਿੰਡਾ ਰੋਡ ਦੇ ਪਿੰਡ ਭੁੱਲਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਰਫ਼ਤਾਰ ਕਾਰ ਨੇ ਸੜਕ 'ਤੇ ਜਾ ਰਹੇ 5 ਪ੍ਰਵਾਸੀ ਮਜ਼ਦੂਰਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ 'ਤੇ ਹੀ 3 ਮਜ਼ਦੂਰਾਂ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਦੱਸਿਆ ਜਾ ਰਿਹਾ ਕਿ ਇਹ ਸਾਰੇ ਮਜ਼ਦੂਰ ਨੇਪਾਲ ਦੇ ਰਹਿਣ ਵਾਲੇ ਸੀ, ਜੋ ਪਿੰਡ ਭੁੱਲਰ 'ਚ ਇੱਕ ਮੈਰਿਜ ਪੈਲਸ 'ਚ ਕੰਮ 'ਤੇ ਆ ਰਹੇ ਸੀ। ਉਹ ਸ਼੍ਰੀ ਮੁਕਤਸਰ ਸਾਹਿਬ ਵੱਲ ਪੈਦਲ ਸੜਕ 'ਤੇ ਜਾ ਰਹੇ ਸੀ । ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਚਾਲਕ ਦੇ ਵੀ ਸੱਟਾਂ ਲੱਗੀਆਂ ਹਨ । ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।