ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਸ਼ਰਧਾਂਜਲੀ ਭੇਟ ਕੀਤੀ। ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਬਲਬੀਰ ਸਿੰਘ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ। ਹਾਕੀ ਖੇਡ ਨੂੰ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ

ਉਨ੍ਹਾਂ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਅਨਮੋਲ ਯਾਦਾਂ ਸਾਂਝੀਆਂ ਕੀਤੀਆਂ। ਪਰਿਵਾਰ ਵੱਲੋਂ ਉਨ੍ਹਾਂ ਦੀ ਜੀਵਨੀ “ਗੋਲਡਨ ਗੋਲ” ਦਿੱਤੀ ਗਈ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ।

More News

NRI Post
..
NRI Post
..
NRI Post
..