ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ ਇਸ ਮੌਕੇ ਊਨਾ ਨੇ ਅਰਸ਼ਦੀਪ ਨੂੰ ਕੌਮਾਂਤਰੀ ਕ੍ਰਿਕਟ ਕਰੀਅਰ 'ਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ ਹੋਰ ਵੀ ਲੋਕ ਸ਼ਾਮਿਲ ਹਨ।

More News

NRI Post
..
NRI Post
..
NRI Post
..