ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਸੁਰਖੀਆਂ ’ਚ, ਨਜਾਇਜ਼ ਸਾਮਾਨ ਹੋਇਆ ਬਰਾਮਦ

by nripost

ਤਰਨਤਾਰਨ (ਰਾਘਵ): ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 24 ਪੁੜੀਆਂ ਤੰਬਾਕੂ, 12 ਕੂਲ ਲਿਪਾਂ, 10 ਹੀਟਰ ਸਪਰਿੰਗ, 5 ਡਾਟਾ ਕੇਬਲ, 2 ਮੋਬਾਈਲ ਚਾਰਜਰ, 11 ਬੰਡਲ ਬੀੜੀਆਂ ਅਤੇ 360 ਚਿੱਟੇ ਰੰਗ ਦੀਆਂ ਗੋਲੀਆਂ ਨਸ਼ੀਲੀਆਂ, 2 ਟੱਚ ਫੋਨ ਸਮੇਤ ਸਿਮ ਬਰਾਮਦ ਕੀਤੇ ਹਨ, ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਅਤੇ ਸੁਨੀਲ ਕੁਮਾਰ ਵੱਲੋਂ ਜੇਲ੍ਹ ਅੰਦਰ ਮੌਜੂਦ ਵੱਖ-ਵੱਖ ਬੈਰਕਾਂ ਦੀ ਅਚਾਨਕ ਲਈ ਗਈ ਤਲਾਸ਼ੀ ਦੌਰਾਨ ਉਸ ਵਿਚੋਂ 24 ਪੁੜੀਆਂ ਤੰਬਾਕੂ, 12 ਕੂਲ ਲਿਪਾਂ, 10 ਹੀਟਰ ਸਪਰਿੰਗ, 5 ਡਾਟਾ ਕੇਬਲ, 2 ਮੋਬਾਈਲ ਚਾਰਜਰ, 11 ਬੰਡਲ ਬੀੜੀਆਂ ਅਤੇ 360 ਚਿੱਟੇ ਰੰਗ ਦੀਆਂ ਗੋਲੀਆਂ ਨਸ਼ੀਲੀਆਂ, 2 ਟੱਚ ਫੋਨ ਸਮੇਤ ਸਿਮ ਬਰਾਮਦ ਹਨ, ਜਿਸ ਸਬੰਧੀ ਇਹ ਸਾਰੀ ਜਾਣਕਾਰੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਸੌਂਪ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਵਾਂ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

More News

NRI Post
..
NRI Post
..
NRI Post
..