ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂਅ ਵਿਸ਼ਵ ਰਿਕਾਰਡ ਦਰਜ!

by jagjeetkaur

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਰੋਜ਼ ਲੱਖਾਂ ਦੀ ਤਾਦਾਦ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਚੱਲ ਰਹੇ ਪ੍ਰਬੰਧ ਅਨੁਸਾਰ ਰੋਜ਼ਾਨਾ ਆਉਣ ਵਾਲੀ ਲੱਖਾਂ ਦੀ ਸੰਗਤ ਦਾ ਖ਼ਿਆਲ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਖਾਸ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਿਲ ਨਾ ਆਵੇ।

ਸ੍ਰੀ ਹਰਿਮੰਦਰ ਸਾਹਿਬ ਵੱਲੋਂ ਇੱਕ ਹੋਰ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ ਗਿਆ ਹੈ। ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਐਕਸਕਲੂਸਿਵ ਵਰਲਡ ਰਿਕਾਰਡ ਵੱਲੋਂ ਸਭ ਤੋਂ ਵੱਧ ਦੇਖਣ ਵਾਲੇ ਸਥਾਨ ਵਜੋਂ ਸਨਮਾਨਿਤ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆਂ ਦੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਧਾਰਮਿਕ ਸਥਾਨ ਦਾ ਮਿਲਿਆ ਖਿਤਾਬ ਮਿਲਿਆ ਹੈ।