ਨੌਜਵਾਨ ਨੂੰ ਜ਼ਹਿਰੀਲਾ ਟੀਕਾ ਲਾ ਕੇ ਮਤਰੇਈ ਮਾਂ ਨੇ ਉਤਾਰਿਆ ਮੌਤ ਦੇ ਘਾਟ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਵਿਖੇ ਮਤਰੇਈ ਮਾਂ ਅਤੇ ਉਸ ਦੇ ਪੁੱਤਰ ਵੱਲੋਂ ਇਥੇ 30 ਸਾਲਾ ਸ਼ੈਲੀ ਨਾਮੀ ਨੌਜਵਾਨ ਨੂੰ ਜ਼ਹਿਰੀਲਾ ਟੀਕਾ ਦੇ ਕੇ ਮਾਰ ਦਿੱਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾਂਦਾ ਹੈ ਕਿ ਸ਼ੈਲੀ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ। ਕੁਝ ਸਮੇਂ ਬਾਅਦ ਉਸ ਦੇ ਪਿਤਾ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਬਾਅਦ ’ਚ ਉਸ ਦੀ ਵੀ ਮੌਤ ਹੋ ਗਈ। ਸ਼ੈਲੀ ਨੂੰ ਨੈਚੂਰਲ ਪਾਰਕ ’ਚ ਬੁਲਾ ਕੇ ਜ਼ਹਿਰ ਦਾ ਟੀਕਾ ਲਾ ਕੇ ਘਰ ਛੱਡ ਦਿੱਤਾ ਗਿਆ।

ਹਾਲਤ ਖਰਾਬ ਹੋਣ ’ਤੇ ਗੁਆਂਢੀਆਂ ਨੇ ਹਸਪਤਾਲ ਐਮਰਜੈਂਸੀ ’ਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਗੁਆਂਢੀਆਂ ਨਵੀਨ ਕੁਮਾਰ, ਜਿੰਦਰ ਕੁਮਾਰ ਅਤੇ ਚਾਚੀ ਚਰਨੋ ਨੇ ਇਨਸਾਫ ਦੀ ਮੰਗ ਕੀਤੀ ਹੈ।
ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੇ ਹਾਂ। ਪੋਸਟਮਾਰਟਮ ਰਿਪੋਰਟ ਆਉਣ ’ਤੇ ਹੀ ਪਤਾ ਲੱਗੇਗਾ ਕਿ ਜ਼ਹਿਰੀਲਾ ਟੀਕਾ ਲੱਗਣ ਨਾਲ ਮੌਤ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।

More News

NRI Post
..
NRI Post
..
NRI Post
..