ਪੱਤਰ ਪ੍ਰੇਰਕ : ਲੁਧਿਆਣਾ ਰੇਂਜ ਨੂੰ ਇਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਦੋ ਹੈਰੋਇਨ ਦੇ ਤਸਕਰਾਂ ਨੂੰ ਪੰਜ ਕਿਲੋ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਉਰਫ ਕੈਸਾ ਅਤੇ ਜਗਰੂਪ ਸਿੰਘ ਉਰਫ ਰੂਪ ਵਜੋਂ ਹੋਈ ਹੈ। ਇਹ ਦੋਵੇਂ ਹੀ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਐਸਟੀਐਫ ਅਧਿਕਾਰੀ ਅਨੁਸਾਰ ਮੁਲਜ਼ਮ ਹੈਰੋਇਨ ਦੀ ਸਪਲਾਈ ਲਈ ਨੂਰ ਮਹਿਲ ਤੋਂ ਜਲੰਧਰ ਸਾਈਡ ਜਾ ਸਨ ਤਾਂ ਗੁਪਤ ਸੂਚਨਾ ਦੇ ਅਧਾਰ 'ਤੇ ਮਿਲੀ ਜਾਣਕਾਰੀ ਤੋਂ ਬਾਅਦ ਜਦੋਂ ਰਸਤੇ ਦੇ ਵਿੱਚ ਐਸਟੀਐਫ ਵਲੋਂ ਨਾਕਾਬੰਦੀ ਕਰਕੇ ਮੁਲਜ਼ਮਾਂ ਤੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਐਸਟੀਐਫ ਦੇ ਸੀਨੀਅਰ ਅਫਸਰ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਵੀ ਮੁਲਜ਼ਮ ਦੇ ਖਿਲਾਫ ਨਸ਼ੇ ਦੀ ਤਸਕਰੀ ਦਾ ਮਾਮਲਾ ਦਰਜ ਹੈ ਅਤੇ ਇਸ ਕੋਲੋਂ ਚਾਰ ਕਿਲੋ ਹੈਰੋਇਨ ਥਾਣਾ ਲੋਹੀਆ ਜ਼ਿਲ੍ਹਾ ਜਲੰਧਰ ਦੇ ਤਹਿਤ ਬਰਾਮਦ ਕੀਤੀ ਗਈ ਸੀ।



