ਸਖ਼ਤ ਕਾਰਵਾਈ : ਬੰਬੀਹਾ ਗੈਂਗ ਦੇ 2 ਮੈਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਪੈਸ਼ਲ ਸੈੱਲ ਵਲੋਂ ਗੈਂਗਸਟਰ ਬੰਬੀਹਾ ਗੈਂਗ ਦੇ 2 ਮੈਬਰਾਂ ਨੂੰ 5 ਪਿਸਤੌਲਾਂ ਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਫਿਲਹਾਲ ਪੁਲਿਸ ਨੇ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ,ਜਦਕਿ 3 ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਪੁਲਿਸ ਦੇ ਸ਼ਪੈਸ਼ਲ ਸੈੱਲ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਮਲੋਟ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ । ਨਾਕਾਬੰਦੀ ਦੌਰਾਨ ਪੁਲਿਸ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਤਲਾਸ਼ੀ ਦੌਰਾਨ ਦੋਵਾਂ ਕੋਲੋਂ 32 ਬੋਰ ਤੇ 3 ਦੇਸੀ ਪਿਸਤੌਲ, 20 ਕਾਰਤੂਸ ,10 ਮੈਗਜ਼ੀਨ ਬਰਾਮਦ ਕੀਤੇ ਗਏ । ਜਾਂਚ ਦੌਰਾਨ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਕੋਤਜਪੁਰਾ ਤੇ ਇੰਦਰਜੀਤ ਸਿੰਘ ਵਾਸੀ ਬਰਨਾਲਾ ਦੇ ਗੈਂਗਸਟਰ ਬੰਬੀਹਾ ਗੈਂਗ ਨਾਲ ਸਬੰਧ ਹਨ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਅਦਾਲਤ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ।