ਦੀਵਾਲੀ ਤੋਂ ਪਹਿਲਾਂ ਸਖ਼ਤ ਚੈੱਕਿੰਗ, ਡਰਾਈਵਰਾਂ ਲਈ ਚੇਤਾਵਨੀ ਜਾਰੀ

by nripost

ਫਿਰੋਜ਼ਪੁਰ (ਪਾਇਲ): ਭਾਰਤੀ ਸਿਵਲ ਸੁਰੱਖਿਆ ਐਕਟ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਸਹਾਇਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਸਰੀਨ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ, ਜੋ ਕਿ ਜ਼ਿਲ੍ਹੇ ਵਿੱਚ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ।

ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਸਰੀਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਵਾਹਨ ਚਲਾਉਂਦੇ ਹੋਏ ਜਾਂ ਪੈਦਲ ਚੱਲਣ ਸਮੇਂ ਮੂੰਹ ਢੱਕਣ, ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ 'ਚ ਹਥਿਆਰ ਲੈ ਕੇ ਚੱਲਣ 'ਤੇ ਚੌਕਾਂ, ਮੁੱਖ ਮਾਰਗਾਂ 'ਤੇ ਜ਼ੁਰਮਾਨਾ ਕੀਤਾ ਜਾਵੇਗਾ। ਸਰਕਾਰੀ ਜ਼ਮੀਨਾਂ ਅਤੇ ਜਨਤਕ ਥਾਵਾਂ 'ਤੇ ਹੋਰਡਿੰਗ ਬੋਰਡ ਲਗਾਉਣਾ, ਸੜਕਾਂ ਦੀਆਂ ਜ਼ਮੀਨਾਂ ਅਤੇ ਲਿੰਕ ਸੜਕਾਂ ਦੇ ਨਾਲ ਲੱਗਦੀਆਂ ਥਾਵਾਂ 'ਤੇ ਨਜਾਇਜ਼ ਕਬਜੇ ਕਰਨਾ, ਚਾਈਨਾ ਡੋਰ ਵੇਚਣਾ, ਸਟੋਰ ਕਰਨਾ ਅਤੇ ਵਰਤਣਾ ਜਾਂ ਜਨਤਕ ਥਾਵਾਂ 'ਤੇ ਹਥਿਆਰ ਲੈ ਕੇ ਜਾਣਾ, ਨਾਲ ਹੀ ਧਰਨੇ ਅਤੇ ਰੈਲੀਆਂ ਕਰਨ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਜਿਸ ਸੰਬੰਧ 'ਚ ਉਨ੍ਹਾਂ ਕਿਹਾ ਕਿ ਉਪਰੋਕਤ ਸਾਰੇ ਹੁਕਮ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਗਏ ਹਨ ਅਤੇ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..